ਨਸ਼ਾ ਤਸਕਰ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਸ੍ਰੀ ਮੁਕਤਸਰ ਸਾਹਿਬ, 8 ਜੁਲਾਈ (ਰਣਜੀਤ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਆਦਰਸ਼ ਨਗਰ ਵਿਚ ਇਕ ਨਸ਼ਾ ਤਸਕਰ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਨੂੰ ਜੇ.ਸੀ.ਬੀ. ਮਸ਼ੀਨ ਨਾਲ ਢਾਹ ਦਿੱਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਵਿਚ ਵਿਆਪਕ ਪੱਧਰ 'ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।