'ਆਪ' ਵਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ ਸਕੱਤਰਾਂ ਦਾ ਐਲਾਨ

ਚੰਡੀਗੜ੍ਹ, 8 ਜੁਲਾਈ-ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ ਸਕੱਤਰ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਕ ਲੈਟਰ ਵੀ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕਰਮਜੀਤ ਸਿੰਘ ਰਿੰਟੂ ਨੂੰ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਹੈ।