JALANDHAR WEATHER

ਕੇਂਦਰੀ ਜੇਲ੍ਹ ਦੇ ਹਵਾਲਾਤੀ ਨੇ ਬਲੇਡ ਨਿਗਲਿਆ

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਵਲੋਂ ਬਲੇਡ ਨਿਗਲਣ ਕਾਰਨ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਜੇਲ੍ਹ ਕਰਮਚਾਰੀਆਂ ਵਲੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਜੇਰੇ ਇਲਾਜ ਹਵਾਲਾਤੀ ਤਲਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਕੇਂਦਰ ਜੇਲ੍ਹ ਨੇ ਦੱਸਿਆ ਕਿ ਉਸ ਦੇ ਘਰ ਦੇ ਅੱਜ ਉਸ ਨੂੰ ਮਿਲਣ ਆਏ ਸੀ, ਜਿਸ ਕਾਰਨ ਉਨ੍ਹਾਂ ਦੀ ਮਾਮੂਲੀ ਬਹਿਸਬਾਜ਼ੀ ਹੋ ਗਈ | ਜਿਸ ਤੋਂ ਬਾਅਦ ਗੁੱਸੇ ਵਿਚ ਆ ਕੇ ਉਸ ਨੇ ਆਪਣੇ ਬੈਰਕ ਵਿਚ ਬਲੇਡ ਨਿਗਲ ਲਿਆ | ਡਿਊਟੀ ਡਾ. ਮੋਇਨ ਮੁਹੰਮਦ ਵਲੋਂ ਹਵਾਲਾਤੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਤੇ ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ