ਪ੍ਰਿੰਸੀਪਲ ਅਨੂਜੀਤ ਸਿੰਘ ਵਾਲੀਆ ਨਹੀਂ ਰਹੇ

ਬਾਬਾ ਬਕਾਲਾ ਸਾਹਿਬ ,8 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) - ਦਸਮੇਸ਼ ਵਿੱਦਿਅਕ ਸੰਸਥਾਵਾਂ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਕ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਨਿਊ ਇੰਡੀਅਨ ਪਬਲਿਕ ਸਕੂਲ, ਬਤਾਲਾ ਦੇ ਮੈਨੇਜਿੰਗ ਡਾਇਰੈਕਟਰ ਅਨੂਜੀਤ ਸਿੰਘ ਵਾਲੀਆ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ, ਜਿਨਾਂ ਦਾ ਅੰਤਿਮ ਸੰਸਕਾਰ ਕੱਲ੍ਹ ਮਿਤੀ 9 ਜੁਲਾਈ ਨੂੰ ਦੁਪਹਿਰੇ 12 ਵਜੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਦੇ ਸਾਹਮਣੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।