ਪੰਜਾਬ ਰੋਡਵੇਜ਼ ਕੰਟਰੈਕਟਰ ਯੂਨੀਅਨ ਵਲੋਂ ਚੱਕਾ ਜਾਮ ਕਰ, ਤਿੰਨ ਰੋਜ਼ਾ ਹੜਤਾਲ ਸ਼ੁਰੂ

ਫ਼ਾਜ਼ਿਲਕਾ, 9 ਜੁਲਾਈ (ਬਲਜੀਤ ਸਿੰਘ)- ਅੱਜ ਪੰਜਾਬ ਭਰ ਵਿਚ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸਾਂ ਦਾ ਚੱਕਾ ਜਾਮ ਕਰ ਬੱਸ ਅੱਡਿਆਂ ਦੇ ਵਿਚ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਸਮੂਹ ਕਰਮਚਾਰੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਅੱਡਿਆ ਅੰਦਰ ਰੋਸ ਧਰਨਾ ਦੇ ਪੰਜਾਬ ਸਰਕਾਰ ਨੂੰ ਕੋਸਿਆ ਗਿਆ।
ਜਾਣਕਾਰੀ ਦਿੰਦੇ ਹੋਏ ਕੰਟਰੈਕਟਰ ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਲ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਅਤੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਵਲੋਂ ਮੀਟਿੰਗਾਂ ਕਰਕੇ ਵਾਅਦੇ ਕਰਕੇ ਆਪਣੇ ਵਾਅਦਿਆਂ ਤੋਂ ਮੁੱਕਰ ਦੇ ਨਜ਼ਰ ਆ ਰਹੇ ਹਨ, ਜਿਸ ਕਰਕੇ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਇਹ ਰੋਸ ਧਰਨਾ ਸ਼ੁਰੂ ਕੀਤਾ ਗਿਆ, ਜੋ ਤਿੰਨ ਦਿਨ ਚੱਲੇਗਾ ਤੇ ਕੱਲ੍ਹ ਉਨ੍ਹਾਂ ਵਲੋਂ ਮੁੱਖ ਮੰਤਰੀ ਦਾ ਘਿਰਾਓ ਵੀ ਕੀਤਾ ਜਾਵੇਗਾ।