ਰਾਜਸਥਾਨ: ਹਵਾਈ ਫ਼ੌਜ ਦਾ ਫਾਈਟਰ ਜੈੱਟ ਹੋਇਆ ਹਾਦਸਾਗ੍ਰਸਤ

ਜੈਪੁਰ, 9 ਜੁਲਾਈ- ਰਾਜਸਥਾਨ ਵਿਚ ਇਕ ਵੱਡਾ ਜਹਾਜ਼ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦਾ ਫਾਈਟਰ ਜੈੱਟ ਕ੍ਰੈਸ਼ ਹੋ ਗਿਆ। ਇਹ ਹਾਦਸਾ ਚੁਰੂ ਦੇ ਭਾਨੁਦਾ ਪਿੰਡ ਵਿਖੇ ਵਾਪਰਿਆ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਪਾਇਲਟ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ। ਮੌਕੇ ’ਤੇ ਪੁਲਿਸ ਤੇ ਪ੍ਰਸ਼ਾਸਨ ਵਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।