JALANDHAR WEATHER

ਪੰਜਾਬ ਸਰਕਾਰ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਈਨ ਬੋਰਡ ਦੇ 7 ਨਵੇਂ ਮੈਂਬਰ ਕੀਤੇ ਨਿਯੁਕਤ

ਅੰਮ੍ਰਿਤਸਰ, 9 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਈਨ ਬੋਰਡ ਦੇ 7 ਨਵੇਂ ਗੈਰ-ਸਰਕਾਰੀ ਮੈਂਬਰ ਦੋ ਸਾਲਾਂ ਲਈ ਨਿਯੁਕਤ ਕੀਤੇ ਹਨ। ਇਨ੍ਹਾਂ ਮੈਂਬਰਾਂ ਵਿਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਹਲਕਾ ਪੱਛਮੀ ਜਸਬੀਰ ਸਿੰਘ ਸੰਧੂ, ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਹਲਕਾ ਕਰਤਾਰ ਦੇ ਵਿਧਾਇਕ ਬਲਕਾਰ ਸਿੰਘ, ਹਲਕਾ ਭਦੌੜ ਜ਼ਿਲ੍ਹਾ ਬਰਨਾਲਾ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਹਲਕਾ ਨਿਹਾਲ ਸਿੰਘ ਵਾਲਾ ਮੋਗਾ ਦੇ ਵਿਧਾਇਕ ਮਨਜੀਤ ਸਿੰਘ ਦੇ ਨਾਮ ਸ਼ਾਮਿਲ ਹਨ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਭਗਵਾਨ ਵਾਲਮੀਕਿ ਤੀਰਥ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਹਨ ਅਤੇ ਇਸ ਦੇ ਵਿਕਾਸ ਕਾਰਜਾਂ ਵਿਚ ਵੱਧ-ਚੜ੍ਹ ਕੇ ਭਾਗ ਲੈਂਦੇ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ