ਸਰਹਿੰਦ ਨਹਿਰ ਕਿਨਾਰਿਓਂ ਨੌਜਵਾਨ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ, 9 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਰਹਿੰਦ ਨਹਿਰ ਕਿਨਾਰਿਓਂ ਮਾਛੀਵਾੜਾ ਦੇ ਰਹਿਣ ਵਾਲੇ ਨੌਜਵਾਨ ਪ੍ਰਿੰਸ ਪਾਲ (19) ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਿੰਸ ਪਾਲ ਮਾਛੀਵਾੜਾ ਵਿਖੇ ਇਕ ਨਜ਼ਦੀਕੀ ਕਰਿਆਨਾ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਦੁਕਾਨ ’ਤੇ ਪਿਛਲੇ 3-4 ਦਿਨਾਂ ਤੋਂ ਕੰਮ ’ਤੇ ਨਹੀਂ ਆ ਰਿਹਾ ਸੀ। ਪ੍ਰਿੰਸ ਪਾਲ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਮਾਛੀਵਾੜਾ ਵਿਖੇ ਆਪਣੇ ਨਾਨਾ-ਨਾਨੀ ਕੋਲ ਰਹਿ ਰਿਹਾ ਸੀ।
ਮ੍ਰਿਤਕ ਦੀ ਲਾਸ਼ ਅੱਜ ਗੁਰਦੁਆਰਾ ਕਟਾਣਾ ਸਾਹਿਬ ਨੇੜਿਓਂ ਮਿਲੀ, ਜਿਸਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।