JALANDHAR WEATHER

ਸਾਬਕਾ ਚੇਅਰਮੈਨ, ਸਾਬਕਾ ਵਿਧਾਇਕਾ ਬੀਬੀ ਲੂੰਬਾ ਵਲੋਂ 5 ਮੈਂਬਰੀ ਕਮੇਟੀ (ਸੁਧਾਰ ਲਹਿਰ) ਨਾਲ ਚੱਲਣ ਦਾ ਫੈਸਲਾ

ਪਾਤੜਾਂ, 9 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਕਰਨ ਸਿੰਘ ਡੀ.ਟੀ.ਓ. ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ (ਸੁਧਾਰ ਲਹਿਰ) ਨਾਲ ਹਲਕਾ ਸ਼ੁਤਰਾਣਾ ਅੰਦਰ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਵਿਧਾਇਕਾ ਬੀਬੀ ਮਨਿੰਦਰ ਕੌਰ ਲੂੰਬਾ, ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸਾਬਕਾ ਜਨਰਲ ਸਕੱਤਰ ਕਰਨ ਸਿੰਘ ਡੀ.ਟੀ.ਓ. ਨੇ ਕਿਹਾ ਕਿ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਬਣਾਈ ਪੰਜ ਮੈਂਬਰੀ ਕਮੇਟੀ (ਸੁਧਾਰ ਲਹਿਰ) ਨਾਲ ਮਿਲ ਕੇ ਹਲਕਾ ਸ਼ੁਤਰਾਣਾ ਅੰਦਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਹਲਕਾ ਸ਼ੁਤਰਾਣਾ ਅੰਦਰ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਇਸ ਦੌਰਾਨ ਸਾਬਕਾ ਚੇਅਰਮੈਨ ਜਥੇਦਾਰ ਸੁਖਵਿੰਦਰ ਸਿੰਘ ਬਰਾਸ, ਸਾਬਕਾ ਚੇਅਰਮੈਨ ਰਸ਼ਪਾਲ ਸਿੰਘ ਬਰਾਸ, ਸਾਬਕਾ ਸ਼ਹਿਰੀ ਪ੍ਰਧਾਨ ਗੋਬਿੰਦ ਸਿੰਘ ਵਿਰਦੀ, ਜਥੇਦਾਰ ਗੁਰਦੀਪ ਸਿੰਘ ਡਰੌਲੀ, ਮੰਗਤ ਸ਼ਰਮਾ ਬਰਾਸ, ਹਰਪਾਲ ਸਿੰਘ, ਗੁਰਿੰਦਰ ਸਿੰਘ ਭੰਗੂ, ਅਮਰੀਕ ਸਿੰਘ ਠੇਕੇਦਾਰ, ਬਲਦੇਵ ਸਿੰਘ ਚੀਮਾ, ਮਹਿੰਦਰ ਸਿੰਘ ਚੀਮਾ, ਗੁਰਮੁਖ ਸਿੰਘ ਡੇਰਾ ਬੋਹੜ ਵਾਲਾ, ਕਰਨੈਲ ਸਿੰਘ ਸਰਪੰਚ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਅਮਰੀਕ ਸਿੰਘ ਸਰਪੰਚ, ਹਰਚਰਨ ਸਿੰਘ ਬਜਾਜ, ਬੂਟਾ ਸਿੰਘ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ