ਪਿੰਡ ਭਾਖੜੀਆਣਾ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਾਇਰਿੰਗ, ਇਕ ਜ਼ਖਮੀ

ਫਗਵਾੜਾ, 9 ਜੁਲਾਈ (ਹਰਜੋਤ ਸਿੰਘ ਚਾਨਾ)-ਬਲਾਕ ਦੇ ਪਿੰਡ ਭਾਖੜੀਆਣਾ ਵਿਖੇ ਅੱਜ ਦੇਰ ਰਾਤ ਮੋਟਰਸਾਈਕਲ ਉਤੇ ਜਾ ਰਹੇ ਦੋ ਵਿਅਕਤੀਆਂ ਉਤੇ ਗੋਲੀਆਂ ਚਲਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ’ਚ ਜ਼ਖਮੀ ਹਾਲਤ ’ਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ. ਰੁਪਿੰਦਰ ਭੱਟੀ ਮੌਕੇ ’ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ।
ਜਾਣਕਾਰੀ ਦਿੰਦਿਆਂ ਐਸ.ਪੀ. ਨੇ ਦੱਸਿਆ ਕਿ ਪਿੰਡ ਦੇ ਵਾਸੀ ਪਰਮਜੀਤ ਸਿੰਘ ਪੁੱਤਰ ਤਾਰਾ ਸਿੰਘ ਤੇ ਮਨਜੀਤ ਸਿੰਘ ਇਕ ਪੰਚਾਇਤ ਮੈਂਬਰ ਨੂੰ ਮਿਲਣ ਜਾ ਰਹੇ ਸੀ ਤਾਂ ਰਸਤੇ ’ਚ ਪਿੰਡ ’ਚੋਂ ਹੀ ਨਿਕਲੇ ਮੋਟਰਸਾਈਕਲ ਉਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ’ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਕਾਰਨ ਪਰਮਜੀਤ ਸਿੰਘ (63) ਦੇ ਪੱਟ ’ਚ ਦੋ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਿਆ।