ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਖਣਿਜਾਂ ਦੀ ਰੱਖਿਆ, ਭਾਰਤ ਅਤੇ ਨਾਮੀਬੀਆ ਨੇ ਮੁੱਖ ਖੇਤਰਾਂ ਵਿਚ ਸੰਬੰਧਾਂ ਨੂੰ ਕੀਤਾ ਮਜ਼ਬੂਤ

ਵਿੰਡਹੋਕ, 9 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਾਮੀਬੀਆ ਦੇ ਰਾਸ਼ਟਰਪਤੀ ਨੇਤੁੰਬੋ ਨੰਦੀ-ਨਦੈਤਵਾਹ ਨੇ ਵਿੰਡਹੋਕ ਵਿਚ ਹੋਈ ਦੁਵੱਲੀ ਗੱਲਬਾਤ ਦੌਰਾਨ ਭਾਰਤ-ਨਾਮੀਬੀਆ ਦੁਵੱਲੇ ਸੰਬੰਧਾਂਦੀ ਪੂਰੀ ਸ਼੍ਰੇਣੀ ਦੀ ਸਮੀਖਿਆ ਕੀਤੀ, ਜਿਸ ਵਿਚ ਡਿਜੀਟਲ ਤਕਨਾਲੋਜੀ, ਰੱਖਿਆ, ਸੁਰੱਖਿਆ, ਖੇਤੀਬਾੜੀ, ਸਿਹਤ ਸੰਭਾਲ, ਸਿੱਖਿਆ ਅਤੇ ਮਹੱਤਵਪੂਰਨ ਖਣਿਜਾਂ ਵਰਗੇ ਖੇਤਰਾਂ ਵਿਚ ਸਹਿਯੋਗ ਸ਼ਾਮਲ ਹੈ। ਪ੍ਰਧਾਨ ਮੰਤਰੀ ਮੋਦੀ ਨੇ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੰਵੇਦਨਾ ਪ੍ਰਗਟ ਕਰਨ ਅਤੇ ਸਮਰਥਨ ਦੇਣ ਲਈ ਨਾਮੀਬੀਆ ਦੇ ਨੇਤਾ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੇ ਮਹੀਨੇ ਹੋਏ ਦੁਖਦਾਈ ਅਹਿਮਦਾਬਾਦ ਉਡਾਣ ਹਾਦਸੇ 'ਤੇ ਸੋਗ ਪ੍ਰਗਟ ਕਰਨ ਲਈ ਨਾਮੀਬੀਆ ਸਰਕਾਰ ਦਾ ਵੀ ਧੰਨਵਾਦ ਕੀਤਾ। ਸਾਡੇ ਇਤਿਹਾਸਕ ਸੰਬੰਧ ਆਪਸੀ ਵਿਸ਼ਵਾਸ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਹਨ। ਸਾਨੂੰ ਮਾਣ ਹੈ ਕਿ ਨਾਮੀਬੀਆ ਦੀ ਆਜ਼ਾਦੀ ਦੀ ਲੜਾਈ ਵਿਚ, ਭਾਰਤ ਨੇ ਨਾਮੀਬੀਆ ਦੇ ਸਮਰਥਨ ਵਿਚ ਆਪਣੀ ਆਵਾਜ਼ ਬੁਲੰਦ ਕਰਨ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਈ। ਮਹਾਤਮਾ ਗਾਂਧੀ ਦੇ ਸਿਧਾਂਤਾਂ ਨੇ ਸਾਡੇ ਦੋਵਾਂ ਦੇਸ਼ਾਂ ਨੂੰ ਪ੍ਰੇਰਿਤ ਕੀਤਾ ਹੈ ।ਭਾਰਤ ਅਤੇ ਨਾਮੀਬੀਆ ਦੇ ਬਹੁਤ ਲੰਬੇ ਸਮੇਂ ਤੋਂ ਬਹੁਤ ਮਜ਼ਬੂਤ ਸੰਬੰਧ ਰਹੇ ਹਨ ਅਤੇ ਨਵੀਂ ਦਿੱਲੀ ਨੇ ਨਾਮੀਬੀਆ ਨੂੰ ਆਜ਼ਾਦੀ ਤੋਂ ਬਹੁਤ ਪਹਿਲਾਂ ਮਾਨਤਾ ਦੇ ਦਿੱਤੀ ਸੀ ਅਤੇ 1946 ਵਿਚ ਸੰਯੁਕਤ ਰਾਸ਼ਟਰ ਆਮ ਸਭਾ ਵਿਚ ਵੀ ਇਸ ਦਾ ਮੁੱਦਾ ਚੁੱਕਿਆ ਸੀ।