JALANDHAR WEATHER

ਭਾਰਤ ਬਨਾਮ ਇੰਗਲੈਂਡ ਟੈਸਟ ਮੈਚ: ਇੰਗਲੈਂਡ ਨੇ ਟਾਸ ਜਿੱਤ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ

ਲੰਡਨ, 10 ਜੁਲਾਈ- ਭਾਰਤ ਅਤੇ ਇੰਗਲੈਂਡ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੈਚ ਲਾਰਡਸ ਵਿਖੇ ਖੇਡਿਆ ਜਾਵੇਗਾ। ਇਸ ਦੌਰਾਨ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਪਲੇਇੰਗ-11 ਵਿਚ ਇਕ ਬਦਲਾਅ ਕੀਤਾ ਹੈ।

ਜੋਸ਼ ਟੰਗ ਦੀ ਥਾਂ ਜੋਫਰਾ ਆਰਚਰ ਨੂੰ ਜਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਕਿਹਾ ਕਿ ਉਹ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰਦੇ। ਇਸ ਲਈ ਫੈਸਲੇ ਕਾਰਨ ਬਹੁਤਾ ਨੁਕਸਾਨ ਨਹੀਂ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ