ਪਿੰਡ ਛਿੱਡਣ ਤੋਂ 2300 ਲੀਟਰ ਲਾਹਣ ਬਰਾਮਦ

ਚੋਗਾਵਾਂ/ਅੰਮ੍ਰਿਤਸਰ, 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਤੇ ਐਕਸਾਈਜ਼ ਵਿਭਾਗ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਛਾਪੇਮਾਰੀ ਦੌਰਾਨ 2300 ਲੀਟਰ ਲਾਵਾਰਿਸ ਲਾਹਣ ਪਿੰਡ ਦੀਆਂ ਵੱਖ-ਵੱਖ ਜਗ੍ਹਾ ਤੋਂ ਬਰਾਮਦ ਕਰਨ ਦੀ ਖਬਰ। ਇਸ ਸਬੰਧੀ ਐਕਸਾਈਜ਼ ਵਿਭਾਗ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਕਸਾਈਜ਼ ਵਿਭਾਗ ਵਲੋਂ ਪਿੰਡ ਛਿੱਡਣ ਤੋਂ 2300 ਲੀਟਰ ਲਾਹਣ ਬਰਾਮਦ ਕੀਤੀ ਗਈ, ਜਿਸ ਨੂੰ ਮੌਕੇ ਉਤੇ ਹੀ ਡਿਸਟਰੋਏ ਕਰ ਦਿੱਤਾ ਗਿਆ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।