JALANDHAR WEATHER

ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

ਗੁਰਦਾਸਪੁਰ, 12 ਜੁਲਾਈ (ਚੱਕਰਾਜਾ/ਗੁਰਪ੍ਰਤਾਪ ਸਿੰਘ)- ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੰਸਪੈਕਟਰ ਇੰਦਰਬੀਰ ਕੌਰ ਸਾਂਝ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਤੋਂ ਉਨ੍ਹਾਂ ਦੀ ਡਿਊਟੀ ਸਾਂਝ ਕੇਂਦਰ ਵਿਚ ਰੱਖਣ ਅਤੇ ਛੁੱਟੀਆਂ ਆਦਿ ਦੇ ਬਦਲੇ ਵਿਚ ਪੈਸੇ ਲੈਂਦੇ ਸਨ, ਜਿਸ ਨੂੰ ਲੈ ਕੇ ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਇਕ ਲਿਖਤੀ ਸ਼ਿਕਾਇਤ ਐਸ.ਐਸ.ਪੀ. ਗੁਰਦਾਸਪੁਰ ਨੂੰ ਦਿੱਤੀ ਗਈ।

ਜਿਸ ਵਿਚ ਉਨ੍ਹਾਂ ਵਲੋਂ ਇਹ ਪੈਸੇ ਆਨਲਾਈਨ ਗੂਗਲ ਪੇ ਰਾਹੀਂ ਭੇਜਣ ਦੀ ਗੱਲ ਕਹੀ ਗਈ। ਸਾਰੇ ਸਬੂਤਾਂ ਨੂੰ ਚੰਗੀ ਤਰ੍ਹਾਂ ਘੋਖਦੇ ਹੋਏ ਬੀਤੀ ਰਾਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਉਚ ਅਧਿਕਾਰੀਆਂ ਦੀ ਦੇਖ ਰੇਖ ਹੇਠ ਇੰਸਪੈਕਟਰ ਇੰਦਰਬੀਰ ਕੌਰ ਦੇ ਖਿਲਾਫ਼ ਕਰਪਸ਼ਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਅਧੀਨ ਆਉਂਦੇ 12 ਥਾਣਿਆਂ ਵਿਚ ਮੌਜੂਦ ਸਾਂਝ ਕੇਂਦਰਾਂ ਦੇ ਮੁਲਾਜ਼ਮ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਕੰਮ ਕਰਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ