ਸਰਬ ਪਾਰਟੀ ਮੀਟਿੰਗ ’ਚ ਸ਼ਾਮਿਲ ਨਹੀਂ ਹੋਵਾਂਗੇ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
ਚੰਡੀਗੜ੍ਹ, 12 ਜੁਲਾਈ (ਅਜਾਇਬ ਔਜਲਾ)- ਕਿਸਾਨ ਜਥੇਬੰਦੀਆਂ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ- ਉਗਰਾਹਾਂ ਵਲੋਂ ਨਾ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਇਹ ਗੱਲ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਸਾਂਝੀ ਕੀਤੀ ਗਈ। ਜ਼ਿਕਰ ਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 18 ਜੁਲਾਈ ਨੂੰ ਚੰਡੀਗੜ੍ਹ ਕਿਸਾਨ ਭਵਨ ਵਿਖੇ ਸਰਬ ਰਾਜਨੀਤਕ ਪਾਰਟੀਆਂ ਦੀ ਇਕ ਮੀਟਿੰਗ ਲੈਂਡ ਪੂਲਿੰਗ ਪਾਲਸੀ ਦੇ ਸੰਬੰਧ ਵਿਚ ਸੱਦੀ ਗਈ ਹੈ।
ਜੋਗਿੰਦਰ ਸਿੰਘ ਉਗਰਾਹਾਂ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਇਹ ਵੀ ਕਿਹਾ ਗਿਆ ਹੈ ਇਹ ਪਾਰਟੀਆਂ ‘ਆਪ’ ਪਾਰਟੀ ਸਮੇਤ ਕਾਂਗਰਸ, ਅਕਾਲੀ, ਭਾਜਪਾ ਵਰਗੀਆਂ ਸਭ ਮੌਕਾ ਪ੍ਰਸਤ ਸਿਆਸੀ ਪਾਰਟੀਆਂ ਵਿਕਾਸ ਦੇ ਨਾਂਅ ਹੇਠ ਵੱਖ-ਵੱਖ ਢੰਗ ਨਾਲ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵਾਲੀ ਨੀਤੀ ’ਤੇ ਪੂਰੀ ਤਰ੍ਹਾਂ ਇਕਮੱਤ ਹਨ।
ਉਨ੍ਹਾਂ ਸੱਦਾ ਦਿੱਤਾ ਕਿ ਇਹ ਉਹ ਸੰਯੁਕਤ ਕਿਸਾਨ ਮੋਰਚੇ ਦੇ ਅਮਲ ’ਚ ਪਰਖੀ ਇਸ ਨੀਤੀ ’ਤੇ ਪਹਿਰਾ ਦੇਣ ਅਤੇ ਮੌਕਾ ਪ੍ਰਸਤ ਸਿਆਸੀ ਪਾਰਟੀਆਂ ਨੂੰ ਆਪਣੇ ਘੋਲਾਂ ਦੇ ਨੇੜੇ ਨਾ ਫਟਕਣ ਦੇਣ।