JALANDHAR WEATHER

ਚੀਫ਼ ਖਾਲਸਾ ਦੀਵਾਨ ਦੇ ਜਨਰਲ ਹਾਊਸ ਦੀ ਮੀਟਿੰਗ-ਸਤਿਆਜੀਤ ਸਿੰਘ ਮਜੀਠੀਆ ਸਮੇਤ 65 ਮੈਂਬਰਾਂ ਦੀ ਮੈਂਬਰਸ਼ਿਪ ਖਾਰਿਜ ਕਰਨ ਦਾ ਫੈਸਲਾ ਕੀਤਾ ਰੱਦ

ਅੰਮ੍ਰਿਤਸਰ, 12 ਜੁਲਾਈ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਵਿਖੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਬੀਤੇ ਦਿਨੀਂ ਦੀਵਾਨ ਦੀਆਂ ਮੀਟਿੰਗਾਂ ਲਗਾਤਾਰ ਸ਼ਾਮਿਲ ਨਾ ਹੋਣ ਵਾਲੇ 65 ਦੇ ਕਰੀਬ ਕੱਢੇ ਗਏ ਮੈਂਬਰਾਂ ਦੀ ਮੈਂਬਰਸ਼ਿਪ ਮੁੜ ਬਹਾਲ ਕਰਨ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਦੀ ਇਕੱਤਰਤਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਹੋਈ। ਅੱਜ ਦੇ ਇਜਲਾਸ ਦੌਰਾਨ ਬੀਤੇ ਸਮੇਂ ਵਿਚ 65 ਮੈਂਬਰਾਂ ਦੀ ਮੈਂਬਰਸ਼ਿਪ ਖਾਰਜ ਕਰਨ ਵਾਲੇ ਮਤੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਅੱਜ ਦੀ ਇਕੱਤਰਤਾ ਵਿਚ ਸ਼ਾਮਿਲ ਹੋਣ ਆਏ ਦੀਵਾਨ ਦੇ ਮੈਂਬਰ ਅਤੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮੀਟਿੰਗ ਵਿਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।


ਸਰਦਾਰ ਲਾਲਪੁਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਜਾਰੀ ਵਿਵਾਦ ’ਤੇ ਲਾਲਪੁਰਾ ਨੇ ਏਕਤਾ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਸਿੱਖ ਕੌਮ ਘੱਟ ਗਿਣਤੀ ਵਿਚ ਹੈ ਤੇ ਸਾਰੀ ਦੁਨੀਆ ਵਿਚ ਸਾਡੀ ਵਸੋਂ ਢਾਈ ਕਰੋੜ ਦੇ ਕਰੀਬ ਹੈ। ਇਸ ਲਈ ਸਾਨੂੰ ਇਕਜੁੱਟ ਹੋ ਕੇ ਸਿੱਖੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਕਾਲਕਾ ਨੂੰ ਇੱਕਠੇ ਹੋ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਅਪੀਲ ਕੀਤੀ

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ