JALANDHAR WEATHER

ਜੈਪੁਰ ਦੇ ਰਾਮਗੰਜ ਇਲਾਕੇ ਵਿਚ ਦੋ ਧਿਰਾਂ ਵਿਚਕਾਰ ਪੱਥਰਬਾਜ਼ੀ

 ਜੈਪੁਰ, 13 ਜੁਲਾਈ - ਰਾਜਧਾਨੀ ਜੈਪੁਰ ਦੇ ਰਾਮਗੰਜ ਇਲਾਕੇ ਵਿਚ ਦੋ ਧਿਰਾਂ ਵਿਚਕਾਰ ਅਚਾਨਕ ਪੱਥਰਬਾਜ਼ੀ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ਵਿਚ ਤਣਾਅ ਵਾਲਾ ਮਾਹੌਲ ਬਣ ਗਿਆ। ਇਹ ਘਟਨਾ ਬਾਬੂ ਕਾ ਟੀਕਾ ਇਲਾਕੇ ਵਿਚ ਵਾਪਰੀ ਜਦੋਂ ਇਕ ਔਰਤ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ।
ਘਟਨਾ ਦੀ ਖ਼ਬਰ ਹੋਰ ਇਲਾਕਿਆਂ ਵਿਚ ਵੀ ਪਹੁੰਚ ਗਈ, ਜਿਸ ਕਾਰਨ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਕਈ ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਬਦਮਾਸ਼ਾਂ ਨੂੰ ਖਿੰਡਾਉਣ ਲਈ ਹਲਕੀ ਤਾਕਤ ਦੀ ਵਰਤੋਂ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸੱਤ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ