ਸੋਨੀਆ ਗਾਂਧੀ ਨੇ 15 ਜੁਲਾਈ ਨੂੰ ਬੁਲਾਈ ਕਾਂਗਰਸ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ

ਨਵੀਂ ਦਿੱਲੀ, 13 ਜੁਲਾਈ - ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਮੁਖੀ ਸੋਨੀਆ ਗਾਂਧੀ ਨੇ ਸੰਸਦ ਦੇ ਮੌਨਸੂਨ ਇਜਲਾਸ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਮੰਗਲਵਾਰ (15 ਜੁਲਾਈ) ਨੂੰ ਕਾਂਗਰਸ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ ਬੁਲਾਈ ਹੈ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਅਤੇ ਕਈ ਹੋਰ ਸੀਨੀਅਰ ਪਾਰਟੀ ਆਗੂ ਸੋਨੀਆ ਗਾਂਧੀ ਦੇ ਨਿਵਾਸ ਸਥਾਨ 10-ਜਨਪਥ 'ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਇਸ ਮੀਟਿੰਗ ਵਿਚ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ।
ਸੰਸਦ ਦਾ ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ 11 ਅਗਸਤ ਤੱਕ ਚੱਲੇਗਾ।