JALANDHAR WEATHER

ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜ਼ਿਲ੍ਹਾ ਪ੍ਰਧਾਨ ਬਣ ਕੇ ਪਹਿਲੀ ਵਾਰ ਜ਼ਿਲ੍ਹੇ 'ਚ ਪਹੁੰਚਣ 'ਤੇ ਭਰਵਾਂ ਸਵਾਗਤ

 ਬਟਾਲਾ, 13 ਜੁਲਾਈ (ਸਤਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਣ ਕੇ ਪਹਿਲੀ ਵਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚਣ 'ਤੇ ਨੋਸਿਹਰਾ ਪੱਤਣ ਵਿਖੇ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜਿੰਦੜ ਅਤੇ ਬੀਬੀ ਜਸਵੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਹਲਕਾ ਕਾਦੀਆਂ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹਜ਼ਾਰਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵਲੋਂ ਭਾਰੀ ਬਰਸਾਤ ਵਿਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਅਕਾਸ਼ ਗੁੰਜਾਊ ਨਾਅਰਿਆਂ ਤੇ ਢੋਲ ਦੀ ਥਾਪ ਨਾਲ ਪੂਰੇ ਜੋਸ਼ੋ ਖਰੋਸ਼ ਤੇ ਜਾਹੋ ਜਲਾਲ ਨਾਲ ਭਰਵਾਂ ਸਵਾਗਤ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਉਨ੍ਹਾਂ ਦੇ ਸਪੁੱਤਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੂੰ ਤਹਿ ਦਿਲੋਂ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ