JALANDHAR WEATHER

ਮੁਜ਼ੱਫਰਨਗਰ ਵਿਚ ਯੂ.ਪੀ. ਐਸ.ਟੀ.ਐਫ. ਨਾਲ ਮੁਕਾਬਲੇ ਵਿਚ ਮਾਰਿਆ ਗਿਆ ਗੈਂਗਸਟਰ

ਮੁਜ਼ੱਫਰਨਗਰ, (ਲਖਨਊ), 14 ਜੁਲਾਈ- ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਉੱਤਰ ਪ੍ਰਦੇਸ਼ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨਾਲ ਮੁਕਾਬਲੇ ਵਿਚ ਸੰਜੀਵ ਜੀਵਾ ਗੈਂਗ ਦਾ ਇਕ ਸ਼ਾਰਪ ਸ਼ੂਟਰ ਮਾਰਿਆ ਗਿਆ।

ਐਸ.ਟੀ.ਐਫ. ਦੀ ਮੇਰਠ ਯੂਨਿਟ ਨੇ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਇਕ ਮੁਕਾਬਲੇ ਦੌਰਾਨ ਸ਼ੂਟਰ ਸ਼ਾਹਰੁਖ ਪਠਾਨ ਨੂੰ ਜ਼ਖਮੀ ਹਾਲਤ ਵਿਚ ਗ੍ਰਿਫ਼ਤਾਰ ਕੀਤਾ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਐਸਟੀਐਫ/ਕਾਨੂੰਨ ਅਤੇ ਵਿਵਸਥਾ) ਅਮਿਤਾਭ ਯਸ਼ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਐਸ.ਟੀ.ਐਫ਼. ਨੇ ਕਿਹਾ ਕਿ ਪਠਾਨ ਵਿਰੁੱਧ ਮੁਜ਼ੱਫਰਨਗਰ, ਸੰਭਲ ਅਤੇ ਹਰਿਦੁਆਰ ਜ਼ਿਲ੍ਹਿਆਂ ਵਿਚ ਕਤਲ ਅਤੇ ਜਬਰੀ ਵਸੂਲੀ ਦੇ ਕਈ ਮਾਮਲੇ ਦਰਜ ਕੀਤੇ ਗਏ ਸਨ। ਉਸ ਤੋਂ ਇਕ ਪਿਸਤੌਲ, ਇਕ ਰਿਵਾਲਵਰ, ਇਕ ਦੇਸੀ ਪਿਸਤੌਲ, ਗੋਲਾ ਬਾਰੂਦ ਅਤੇ ਬਿਨਾਂ ਨੰਬਰ ਪਲੇਟ ਵਾਲੀ ਇਕ ਕਾਰ ਬਰਾਮਦ ਕੀਤੀ ਗਈ ਹੈ।

ਦੱਸ ਦੇਈਏ ਕਿ ਦੋ ਸਾਲ ਪਹਿਲਾਂ ਲਖਨਊ ਵਿਚ ਇਕ ਸੁਣਵਾਈ ਦੌਰਾਨ ਜੀਵਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ