ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਡਰੱਗ ਮੁੱਦੇ 'ਤੇ ਬੋਲੇ

ਚੰਡੀਗੜ੍ਹ, 14 ਜੁਲਾਈ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਰਕਾਰ 'ਤੇ ਤਿੱਖਾ ਹਮਲਾ ਕੀਤਾ, ਜਿਸ ਵਿਚ ਸੂਬੇ ਵਿਚ ਚੱਲ ਰਹੇ ਡਰੱਗ ਸੰਕਟ ਬਾਰੇ ਬੋਲਿਆ। ਉਨ੍ਹਾਂ ਦੋਸ਼ ਲਗਾਏ ਕਿ ਪੰਜਾਬ ਸਰਕਾਰ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਗਿਆ ਪਰ ਨਸ਼ੇ ਦਾ ਵਪਾਰ ਸ਼ੁਰੂ ਕਰਨ ਵਾਲੇ ਅਸਲ ਦੋਸ਼ੀਆਂ 'ਤੇ ਅਜੇ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।