ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਅਣਪਛਾਤੇ ਨੇ ਭੇਜੀ ਧਮਕੀ ਭਰੀ ਈਮੇਲ

ਅੰਮ੍ਰਿਤਸਰ, 14 ਜੁਲਾਈ-ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਆਈ ਹੈ। ਕਿਸੇ ਅਣਪਛਾਤੇ ਨੇ ਈਮੇਲ ਭੇਜੀ ਹੈ। ਸ਼੍ਰੋਮਣੀ ਕਮੇਟੀ ਵਲੋਂ ਚੌਕਸੀ ਵਜੋਂ ਸਾਰੇ ਪ੍ਰਵੇਸ਼ ਦੁਆਰਾਂ, ਪਰਿਕਰਮਾ, ਲੰਗਰ ਤੇ ਸਰਾਵਾਂ ਤੇ ਟਾਸਕ ਫੋਰਸ ਵਲੋਂ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ। ਐਡਵੋਕੇਟ ਧਾਮੀ ਦੁਆਰਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।
ਇਸ ਧਮਕੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਉਡਾਉਣ ਦੀ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਇਸ ਮਾਮਲੇ ਦੀ ਸਬੰਧਤ SHO ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕਿਸੇ ਨੇ ਧਮਕੀ ਦਿੱਤੀ ਹੈ ਜਾਂ ਸ਼ਰਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਅਜੇ ਜ਼ਿਆਦਾ ਨਹੀਂ ਦੱਸ ਸਕਦੇ।