ਸ਼ਮਾ ਫਾਰੂਕੀ 'ਆਪ' ਮਹਿਲਾ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਮਲੇਰਕੋਟਲਾ, 14 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਵਲੋਂ ਅੱਜ ਜ਼ਿਲ੍ਹਾ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਮਲੇਰਕੋਟਲਾ ਤੋਂ ਅਣਥੱਕ ਮਿਹਨਤੀ ਅਤੇ ਸਾਬਕਾ ਕੌਂਸਲਰ ਸ਼ਮਾ ਫਾਰੂਕੀ ਨੂੰ ਜ਼ਿਲ੍ਹਾ ਮਲੇਰਕੋਟਲਾ ਇਸਤਰੀ ਵਿੰਗ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਸ਼ਮਾ ਫਾਰੂਕੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਪੂਰੀ ਇਮਾਨਦਾਰੀ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਕੇ ਹੋਰ ਵੀ ਤਰੱਕੀ ਦੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।