JALANDHAR WEATHER

ਪਿੰਡ ਠੇਠਰਕੇ ਦੇ ਖੇਤਾਂ ਵਿਚੋਂ 3 ਕਿਲੋ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ, 14 ਜੁਲਾਈ (ਹੀਰਾ ਸਿੰਘ ਮਾਂਗਟ)-ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ ਅੱਜ ਦੇਰ ਸ਼ਾਮ ਪੁਲਿਸ ਅਤੇ ਬੀ.ਐਸ.ਐਫ. ਵਲੋਂ ਚਲਾਏ ਗਏ ਸਾਂਝੇ ਸਰਚ ਅਭਿਆਨ ਦੌਰਾਨ 3 ਕਿਲੋ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਦੇਰ ਸ਼ਾਮ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਦੀ 113 ਬਟਾਲੀਅਨ ਦੇ ਜਵਾਨਾਂ ਵਲੋਂ ਚਲਾਏ ਗਏ ਸਾਂਝੇ ਸਰਚ ਅਭਿਆਨ ਦੌਰਾਨ ਨਜ਼ਦੀਕੀ ਪਿੰਡ ਠੇਠਰਕੇ ਦੇ ਕਿਸਾਨ ਗੁਲਸ਼ਨ ਮਾਨ ਸਿੰਘ ਪੁੱਤਰ ਹਰਭਜਨ ਸਿੰਘ, ਜਿਸ ਨੇ ਆਪਣੀ ਜ਼ਮੀਨ ਗੁਰਪ੍ਰੀਤ ਸਿੰਘ ਪੁੱਤਰ ਅਜਮੇਰ ਸਿੰਘ ਤੇ ਜਗਤਾਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਠੇਠਰਕੇ ਨੂੰ ਠੇਕੇ ਉਤੇ ਦਿੱਤੀ ਹੋਈ ਸੀ, ਜਿਸ ਵਿਚ ਇਕ ਪੀਲੇ ਰੰਗ ਦਾ ਲਿਫਾਫਾ ਦਿਖਾਈ ਦਿੱਤਾ, ਜਿਸ ਵਿਚ ਕੁਝ ਲਪੇਟਿਆ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਸ਼ੱਕ ਦੇ ਆਧਾਰ ਉਤੇ ਉਕਤ ਲਿਫਾਫੇ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿਚੋਂ 3 ਕਿਲੋ ਹੈਰੋਇਨ ਜੋ ਕਿ ਪਾਕਿਸਤਾਨੀ ਸਮੱਗਲਰਾਂ ਵਲੋਂ ਡਰੋਨ ਰਾਹੀਂ ਭਾਰਤ ਵਿਚ ਗਈ ਸੀ, ਨੂੰ ਟੇਪਾਂ ਨਾਲ ਲਭੇਟਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਕਤ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਐਨ.ਡੀ.ਪੀ. ਐਸ. ਐਕਟ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ