JALANDHAR WEATHER

ਬੇਅਦਬੀ ਬਿੱਲ ’ਤੇ ਸਦਨ ਵਿਚ ਬਹਿਸ ਹੋਈ ਸ਼ੁਰੂ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਨੂੰ ਲੈ ਕੇ ਸਦਨ ’ਚ ਬਹਿਸ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਪਹਿਲਾਂ ਬਿਲ ’ਤੇ ਆਪਣੇ ਵਿਚਾਰ ਰੱਖ ਰਹੇ ਹਨ। ਬਹਿਸ ਲਈ ਦੋ ਘੰਟੇ ਰੱਖੇ ਗਏ ਹਨ। ਕਾਂਗਰਸ ਨੂੰ 16 ਮਿੰਟ ਦਿੱਤੇ ਗਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮੁੱਦੇ ’ਤੇ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਸਪੀਕਰ ਨੇ ਕਿਹਾ ਕਿ ਸਮਾਂ ਵਧਾਇਆ ਜਾਵੇਗਾ।

ਆਮ ਆਦਮੀ ਪਾਰਟੀ ਨੂੰ ਇਕ ਘੰਟਾ 35 ਮਿੰਟ, ਅਕਾਲੀ ਦਲ ਨੂੰ ਤਿੰਨ ਮਿੰਟ, ਭਾਜਪਾ ਨੂੰ ਦੋ ਮਿੰਟ, ਬਸਪਾ ਨੂੰ ਦੋ ਮਿੰਟ ਅਤੇ ਆਜ਼ਾਦ ਨੂੰ ਦੋ ਮਿੰਟ ਦਿੱਤੇ ਗਏ ਹਨ। ਇਸ ਨੂੰ ਹੋਰ ਵੀ ਵਧਾ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ