ਪ੍ਰਧਾਨ ਮੰਤਰੀ ਮੋਦੀ ਵਲੋਂ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਫੌਜਾ ਸਿੰਘ ਜੀ ਆਪਣੇ ਵਿਲੱਖਣ ਵਿਅਕਤੀਤਵ ਅਤੇ ਤੰਦਰੁਸਤੀ ਦੇ ਇਕ ਬਹੁਤ ਹੀ ਮਹੱਤਵਪੂਰਨ ਵਿਸ਼ੇ 'ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਤਰੀਕੇ ਕਾਰਨ ਅਸਾਧਾਰਨ ਸਨ। ਉਹ ਇਕ ਸ਼ਾਨਦਾਰ ਦ੍ਰਿੜ ਇਰਾਦੇ ਵਾਲੇ ਇਕ ਬੇਮਿਸਾਲ ਐਥਲੀਟ ਸਨ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ।
ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਦਾ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਦਿਹਾਂਤ ਹੋ ਗਿਆ | ਉਹ 114 ਸਾਲ ਦੇ ਸਨ ਅਤੇ ਆਖਰੀ ਸਾਹ ਤੱਕ ਪੂਰੀ ਤਰ੍ਹਾਂ ਸਿਹਤਮੰਦ ਸਨ |