JALANDHAR WEATHER

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੁਲਾਈ (ਅਜਾਇਬ ਔਜਲਾ)-ਤਰਨ ਤਾਰਨ ਹਲਕੇ ਤੋਂ ਕਈ ਵਾਰ ਵਿਧਾਇਕ ਰਹਿ ਚੁੱਕੇ ਹਰਮੀਤ ਸਿੰਘ ਸੰਧੂ ਨੇ ਅੱਜ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਤਿੰਨ ਵਾਰ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਤੇ ਇਸ ਤੋਂ ਇਲਾਵਾ ਉਹ ਸੰਸਦੀ ਸਕੱਤਰ ਵੀ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਲੀਡਰ ਅਤੇ ਤਰਨਤਾਰਨ ਤੋਂ 3 ਵਾਰ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿਚ ਤਜਰਬੇਕਾਰ ਲੋਕਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਮਾਨਦਾਰ ਲੋਕਾਂ ਦਾ ਸਵਾਗਤ ਕਰਦੀ ਹੈ। ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ-ਪੱਖੀ ਹਨ। ਇਸ ਲਈ ਮੈਂ ਪਾਰਟੀ ਵਿਚ ਸ਼ਾਮਿਲ ਹੋਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦਾ ਅਹੁਦੇਦਾਰ ਨਹੀਂ ਸਗੋਂ ਇਕ ਵਰਕਰ ਬਣ ਕੇ ਕੰਮ ਕਰਾਂਗਾ। 

ਦੱਸ ਦਈਏ ਕਿ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਸਾਲ 2002 'ਚ ਪਹਿਲੀ ਵਾਰ ਆਜ਼ਾਦ ਤੌਰ 'ਤੇ ਚੋਣ ਜਿੱਤੀ ਸੀ। ਸਾਲ 2007 ਤੇ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਸੀ। ਅਕਾਲੀ ਦਲ ਦੀ ਸਰਕਾਰ ਸਮੇਂ 2 ਵਾਰ ਮੁੱਖ ਪਾਰਲੀਮਾਨੀ ਸਕੱਤਰ ਬਣੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ