JALANDHAR WEATHER

ਧਮਕੀ ਭਰੀ ਈਮੇਲ ਭੇਜਣ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ - ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ

ਅੰਮ੍ਰਿਤਸਰ, 15 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੁਨੀਆ ਦੇ ਵਿਸ਼ਵਾਸ ਦਾ ਕੇਂਦਰ ਹੈ ਅਤੇ ਸਾਨੂੰ ਹਰਿਮੰਦਰ ਸਾਹਿਬ ਵਿਚ ਧਮਾਕੇ ਦੀ ਧਮਕੀ ਵਾਲੀ ਇਕ ਈਮੇਲ ਮਿਲੀ ਹੈ। ਇਹ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ। ਸਾਨੂੰ ਕੱਲ੍ਹ ਹਰਿਮੰਦਰ ਸਾਹਿਬ ਵਿਚ ਧਮਾਕੇ ਦੀ ਧਮਕੀ ਵਾਲੀ ਈਮੇਲ ਮਿਲੀ ਸੀ। ਅਸੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਵੀ ਇਕ ਪੱਤਰ ਲਿਖਿਆ ਹੈ। ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਨੂੰ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਡੌਗ ਸਕੁਐਡ ਵਲੋਂ ਦਰਬਾਰ ਸਾਹਿਬ ਦੇ ਕੰਪਲੈਕਸ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਅੱਜ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਦੀ ਧਮਕੀ ਭਰੀ ਮੁੜ ਈਮੇਲ ਮਿਲੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਤੇ ਕੱਲ੍ਹ ਈਮੇਲ ਰਾਹੀਂ ਮਿਲੀ ਧਮਕੀ ਮਾਮਲੇ ਵਿਚ ਪੁਲਿਸ ਅਤੇ ਸਰਕਾਰ ਵਲੋਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਮੁੜ ਅਜਿਹੀ ਧਮਕੀ ਨਾ ਆਉਂਦੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ