JALANDHAR WEATHER

ਨਸ਼ੇ 'ਚ ਧੁੱਤ ਵਿਅਕਤੀ ਨੇ ਲੁੱਟ ਦੀ ਵਾਰਦਾਤ ਕਰਕੇ ਕੀਤੀ ਹੱਥੋਪਾਈ

ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਗੜ੍ਹੀ ਤਰਖਾਣਾ ਵਿਖੇ ਇਕ ਪ੍ਰਵਾਸੀ ਵਿਅਕਤੀ ਵਲੋਂ ਸ਼ਰਾਬ ਦੇ ਨਸ਼ੇ ਵਿਚ ਲੁੱਟ-ਖੋਹ ਦੀ ਵਾਰਦਾਤ ਕੀਤੀ ਗਈ, ਜਿਸ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਛੀਵਾੜਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸਨੀ ਵਾਸੀ ਗੜ੍ਹੀ ਤਰਖਾਣਾ ਵਜੋਂ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕਮ ਸਿੰਘ ਨੇ ਦੱਸਿਆ ਕਿ ਉਹ ਗੜ੍ਹੀ ਤਰਖਾਣਾ ਵਿਖੇ ਨਰਸਰੀ ਵਿਚ ਨੌਕਰੀ ਕਰਦਾ ਹੈ ਅਤੇ ਜਦੋਂ ਉਹ ਡਿਊਟੀ ’ਤੇ ਆਇਆ ਤਾਂ ਉਥੇ ਇਕ ਪ੍ਰਵਾਸੀ ਵਿਅਕਤੀ ਜਿਸ ਨੇ ਸ਼ਰਾਬ ਪੀਤੀ ਹੋਈ ਸੀ, ਨੇ ਆ ਕੇ ਮੇਰੇ ਨਾਲ ਹੱਥੋਪਾਈ ਕੀਤੀ। ਉਸ ਨੇ ਕਿਹਾ ਕਿ ਉਕਤ ਪ੍ਰਵਾਸੀ ਵਿਅਕਤੀ ਮੇਰੇ ਤੋਂ ਧੱਕੇ ਨਾਲ ਕਿਸੇ ਹੋਰ ਤੋਂ ਪੈਸੇ ਦਿਵਾਉਣ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਉਸਨੇ ਮੇਰੇ ਨਾਲ ਬਦਸਲੂਕੀ ਕੀਤੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਮੇਰੇ ਵਲੋਂ ਮਾਛੀਵਾੜਾ ਥਾਣਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਡੀ.ਐੱਸ.ਪੀ. ਸਮਰਾਲਾ ਨੇ ਦੱਸਿਆ ਕਿ ਪੁਲਸ ਕੋਲ ਹਾਕਮ ਸਿੰਘ ਨਾਲ ਸ਼ਰਾਬੀ ਵਿਅਕਤੀ ਵਲੋਂ ਕੀਤੀ ਹੱਥੋਪਾਈ ਦੀ ਸ਼ਿਕਾਇਤ ਆਈ ਹੈ। ਪੁਲਿਸ ਜਦੋਂ ਉਕਤ ਪ੍ਰਵਾਸੀ ਮਜ਼ਦੂਰ ਸਨੀ ਨੂੰ ਕਾਬੂ ਕਰਨ ਗਈ ਤਾਂ ਉਸਨੇ ਨਹਿਰ ਵਿਚ ਛਾਲ ਮਾਰ ਦਿੱਤੀ। ਪੁਲਿਸ ਵਲੋਂ ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਪ੍ਰਵਾਸੀ ਵਿਅਕਤੀ ਨੂੰ ਬਾਹਰ ਕੱਢ ਲਿਆ ਗਿਆ ਅਤੇ ਉਸ ਖਿਲਾਫ਼ ਮਾਮਲਾ ਦਰਜ ਕਰਤੇ ਛਾਣਬੀਣ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ