ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸਫੋਟਕ ਪਦਾਰਥਾਂ ਨਾਲ ਉਡਾਉਣ ਦੀ ਤੀਜੀ ਵਾਰ ਆਈ ਈ.ਮੇਲ

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸਫੋਟਕ ਪਦਾਰਥਾਂ ਨਾਲ ਧਮਾਕਾ ਕਰਨ ਕਰਨ ਦੀਆਂ ਪੁੱਜੀਆਂ ਧਮਕੀਆਂ ਤੋਂ ਬਾਅਦ ਅੱਜ ਤੀਜੀ ਵਾਰ ਮੁੜ ਧਮਕੀ ਭਰੀ ਈਮੇਲ ਸ਼੍ਰੋਮਣੀ ਕਮੇਟੀ ਨੂੰ ਪ੍ਰਾਪਤ ਹੋਣ ਦੀ ਸੂਚਨਾ ਮਿਲੀ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਈ ਮੇਲ ਸੰਬੰਧੀ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਅੱਜ ਮੁੜ ਤੀਜੀ ਵਾਰ ਧਮਕੀ ਭਰੀ ਈ ਮੇਲ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਵੀ ਕੀਤੀ ਜਾ ਰਹੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਦੋ ਦਿਨ ਪਹਿਲਾਂ ਵੀ ਲਗਾਤਾਰ ਈ.ਮੇਲ. ਰਾਹੀਂ ਸ਼੍ਰੋਮਣੀ ਕਮੇਟੀ ਨੂੰ ਧਮਕੀਆਂ ਮਿਲ ਰਹੀਆਂ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਨੂੰ ਇਸ ਸੰਬੰਧੀ ਪੱਤਰ ਵੀ ਲਿਖਿਆ ਗਿਆ ਸੀ ਪਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਈ.ਮੇਲ ਭੇਜਣ ਵਾਲੇ ਦਾ ਥਹੁ ਪਤਾ ਲਾਉਣ ਵਿਚ ਅਜੇ ਤੱਕ ਸਫ਼ਲ ਨਹੀਂ ਹੋ ਸਕੇ।