JALANDHAR WEATHER

ਨੌਜਵਾਨ ਅਮਨਪ੍ਰੀਤ ਸਿੰਘ ਹੈਰੀ ਯੂਥ ਕਾਂਗਰਸ ਦੇ ਸੈਕਟਰੀ ਨਿਯੁਕਤ

ਛੇਹਰਟਾ, 16 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਰਸ਼ਿੰਦਰ ਸਿੰਘ ਮਹਾਰ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਚਿੱਬ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਮਨਜ਼ੂਰੀ ਉਤੇ ਸਲਾਹ-ਮਸ਼ਵਰੇ ਨਾਲ ਕਾਂਗਰਸ ਪਾਰਟੀ ਦੇ ਪੜ੍ਹੇ-ਲਿਖੇ, ਮਿਹਨਤੀ, ਜੁਝਾਰੂ ਤੇ ਸਾਫ-ਸੁਥਰੀ ਛਵੀ ਵਾਲੇ ਨੌਜਵਾਨ ਆਗੂ ਅਮਨਪ੍ਰੀਤ ਸਿੰਘ ਹੈਰੀ ਨੂੰ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਯੂਥ ਕਾਂਗਰਸ ਦਾ ਸੈਕਟਰੀ ਨਿਯੁਕਤ ਕਰਦੇ ਹੋਏ ਕਿਹਾ ਕਿ ਅਮਨਪ੍ਰੀਤ ਸਿੰਘ ਹੈਰੀ ਨੇ ਹਮੇਸ਼ਾ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਨਵੀਂ ਭੂਮਿਕਾ ਨਾਲ ਨਿਸ਼ਚਿਤ ਤੌਰ ’ਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਨੌਜਵਾਨ ਪੀੜ੍ਹੀ ਨੂੰ ਨਵਾਂ ਉਤਸ਼ਾਹ ਮਿਲੇਗਾ।

ਯੂਥ ਕਾਂਗਰਸ ਦੇ ਸੂਬਾ ਸੈਕਟਰੀ ਅਮਨਪ੍ਰੀਤ ਸਿੰਘ ਹੈਰੀ ਨੇ ਆਪਣੀ ਨਿਯੁਕਤੀ ਉਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਸਰਕਾਰ ਬਣਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ