JALANDHAR WEATHER

ਜੰਮੂ ਕਸ਼ਮੀਰ ਨੂੰ ਦਿੱਤਾ ਜਾਵੇ ਰਾਜ ਦਾ ਦਰਜਾ, ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 16 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਰਾਹੁਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਵਿਚ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਲਈ ਇਕ ਬਿੱਲ ਲਿਆਂਦਾ ਜਾਣਾ ਚਾਹੀਦਾ ਹੈ।

ਰਾਹੁਲ ਨੇ ਆਪਣੇ ਪੱਤਰ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਦੋ ਪੁਰਾਣੇ ਬਿਆਨਾਂ ਦਾ ਵੀ ਜ਼ਿਕਰ ਕੀਤਾ। ਜਦੋਂ ਪ੍ਰਧਾਨ ਮੰਤਰੀ ਨੇ 19 ਮਈ 2024 ਨੂੰ ਭੁਵਨੇਸ਼ਵਰ ਵਿਚ ਅਤੇ 19 ਸਤੰਬਰ 2024 ਨੂੰ ਸ੍ਰੀਨਗਰ ਰੈਲੀ ਵਿਚ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦੀ ਗੱਲ ਕੀਤੀ ਸੀ।

ਇਸ ਤੋਂ ਇਲਾਵਾ, ਰਾਹੁਲ ਨੇ ਸਰਕਾਰ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿਚ ਲੱਦਾਖ ਨੂੰ ਸ਼ਾਮਿਲ ਕਰਨ ਲਈ ਕਾਨੂੰਨ ਲਿਆਉਣ ਦੀ ਵੀ ਬੇਨਤੀ ਕੀਤੀ ਹੈ।

ਸਾਲ 2019 ਵਿਚ, ਧਾਰਾ 370 ਅਤੇ 351 ਨੂੰ ਹਟਾਉਂਦੇ ਹੋਏ, ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਉਸ ਸਮੇਂ ਹੀ ਸਰਕਾਰ ਨੇ ਰਾਜ ਵਿਚ ਸਥਿਤੀ ਆਮ ਹੋਣ ’ਤੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ