ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਨੂੰ ਕੋਰਟ 'ਚ ਕੀਤਾ ਪੇਸ਼, ਨਿਆਂਇਕ ਹਿਰਾਸਤ 'ਚ ਭੇਜਿਆ
.jpeg)
ਜਲੰਧਰ, 16 ਜੁਲਾਈ-ਫੌਜਾ ਸਿੰਘ ਹਿੱਟ ਐਂਡ ਰਨ ਮਾਮਲੇ ਵਿਚ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੋਸ਼ੀ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜਿਆ ਹੈ ਤੇ 14 ਦਿਨਾਂ ਦੀ ਨਿਆਂਇਕ ਹਿਰਾਸਤ ਮਿਲੀ ਹੈ। ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ 30 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ, ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਇਆ ਸੀ। ਉਥੇ ਹੀ ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਹੀ ਫਾਰਚੂਨਰ ਗੱਡੀ ਖਰੀਦੀ ਸੀ।
ਜਲੰਧਰ ਦੇ ਕਰਤਾਰਪੁਰ ਦੇ ਦਾਸੂਪੁਰ ਪਿੰਡ ਦੇ ਵਸਨੀਕ ਢਿੱਲੋਂ ਨੂੰ ਮੰਗਲਵਾਰ ਦੇਰ ਰਾਤ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਭੋਗਪੁਰ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿਥੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ ਸੀ। ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।