JALANDHAR WEATHER

ਪੁਲਿਸ ਤੇ ਬੀ.ਐਸ.ਐਫ਼. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦ ਨੇੜਿਓਂ 15 ਪੈਕਟ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਬੀ.ਐੱਸ.ਐੱਫ਼. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 15 ਪੈਕਟ ਹੈਰੋਇਨ ਬਰਾਮਦ ਹੋਈ। ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਾਮਦ ਹੈਰੋਇਨ ਦਾ ਵਜ਼ਨ ਕਰੀਬ ਸਾਢੇ ਸੱਤ ਕਿਲੋ ਦੱਸਿਆ ਜਾ ਰਿਹਾ ਹੈ।

ਪੁਲਿਸ ਤੇ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਉਕਤ ਖ਼ੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ