ਈ.ਡੀ. ਵਲੋਂ ਰਾਬਰਟ ਵਾਡਰਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ, ਕਾਰੋਬਾਰੀ ਰਾਬਰਟ ਵਾਡਰਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਮੁਕੱਦਮਾ ਸ਼ਿਕਾਇਤ (ਚਾਰਜਸ਼ੀਟ) ਦਾਇਰ ਕੀਤੀ ਹੈ। ਇਸ ਵਿਚ ਕਈ ਹੋਰ ਵਿਅਕਤੀਆਂ ਅਤੇ ਫਰਮਾਂ ਦੇ ਨਾਂਅ ਵੀ ਸ਼ਾਮਿਲ ਹਨ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਿਖੋਪੁਰ ਜ਼ਮੀਨ ਸੌਦੇ ਦੇ ਮਾਮਲੇ ਦੇ ਸਬੰਧ ਵਿਚ ਰਾਬਰਟ ਵਾਡਰਾ ਵਿਰੁੱਧ ਇਕ ਪੂਰਕ ਮੁਕੱਦਮਾ ਸ਼ਿਕਾਇਤ (ਚਾਰਜਸ਼ੀਟ) ਦਾਇਰ ਕੀਤੀ ਹੈ। ਇਹ ਮਾਮਲਾ ਸਤੰਬਰ 2018 ਦਾ ਹੈ, ਜਦੋਂ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ, ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰੀਅਲ ਅਸਟੇਟ ਦਿੱਗਜ਼ ਡੀ.ਐਲ.ਐਫ. ਅਤੇ ਇਕ ਪ੍ਰਾਪਰਟੀ ਡੀਲਰ ਦੇ ਨਾਲ ਇਕ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਐਫ.ਆਈ.ਆਰ. ਵਿਚ ਭ੍ਰਿਸ਼ਟਾਚਾਰ, ਜਾਅਲਸਾਜ਼ੀ ਅਤੇ ਧੋਖਾਧੜੀ ਦੇ ਦੋਸ਼ ਸ਼ਾਮਿਲ ਹਨ।