ਕੌਮਾਂਤਰੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਕੋਲੋਂ 96 ਲੱਖ ਤੋਂ ਵੱਧ ਦੀ ਕੀਮਤ ਦਾ ਸੋਨਾ ਜ਼ਬਤ

ਅੰਮ੍ਰਿਤਸਰ/ਰਾਜਾਸਾਂਸੀ, 17 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ/ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਕੌਮਾਂਤਰੀ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਯਾਤਰੀਆਂ ਪਾਸੋਂ ਵੱਡੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਯਾਤਰੀ ਇੰਡੀਗੋ ਦੀ ਫਲਾਈਟ ਰਾਹੀਂ ਕੋਲਕਾਤਾ ਤੋਂ ਇੱਥੇ ਪਹੁੰਚੇ ਸਨ।
ਅਧਿਕਾਰੀਆਂ ਵਲੋਂ ਜਦ ਇਨ੍ਹਾਂ ਦੇ ਸਮਾਨ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਬੈਗ ਦੇ ਵਿਚੋਂ 968. 47 ਗ੍ਰਾਮ ਦਾ ਸੋਨਾ ਬਰਾਮਦ ਕੀਤਾ, ਜਿਸ ਦੀ ਕੀਮਤ ਮਾਰਕੀਟ ਵਿਚ 96 ਲੱਖ 75 ਦੇ ਕਰੀਬ ਬਣਦੀ ਹੈ।