JALANDHAR WEATHER

3 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 17 ਜੁਲਾਈ-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀ ਸ਼ਾਮਿਲ ਹਨ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ 'ਚ ਅਰਵਿੰਦ ਕੁਮਾਰ, ਗਿਰੀਸ਼ ਦਿਆਲਨ, ਹਰਪ੍ਰੀਤ ਸਿੰਘ ਸੂਦਨ, ਰਾਕੇਸ਼ ਕੁਮਾਰ ਪੋਪਲੀ, ਅਮਿਤ ਸਰੀਨ, ਅੰਕੁਰ ਮਹਿੰਦਰੂ, ਵਿਕਾਸ ਹੀਰਾ, ਹਰਜੋਤ ਕੌਰ ਅਤੇ ਗੁਰਦੇਵ ਸਿੰਘ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ