JALANDHAR WEATHER

ਕਾਂਗਰਸ ਨੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦਾ ਕੋਆਰਡੀਨੇਟਰ ਲਗਾਇਆ

ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਪੈਂਦੀ ਨਗਰ ਕੌਂਸਲ ਦੇ ਪ੍ਰਧਾਨ ਸਰਦਾਰ ਨਵਦੀਪ ਸਿੰਘ ਪੰਨੂ ਨੂੰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 37 ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿਚ ਪ੍ਰਧਾਨ ਨਵਦੀਪ ਸਿੰਘ ਪੰਨੂ ਨੂੰ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਬਣਾਇਆ ਗਿਆ।

ਸਰਦਾਰ ਨਵਦੀਪ ਸਿੰਘ ਪੰਨੂ ਨੇ ਆਪਣੀ ਇਸ ਨਿਯੁਕਤੀ ਉਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਨਰਲ ਸਕੱਤਰ, ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ