ਜਲੰਧਰ ਰੇਲਵੇ ਸਟੇਸ਼ਨ 'ਤੇ ਕਾਸੋ ਆਪਰੇਸ਼ਨ ਤਹਿਤ ਚਲਾਇਆ ਸਰਚ ਅਭਿਆਨ

ਜਲੰਧਰ, 17 ਜੁਲਾਈ-ਕਮਿਸ਼ਨਰ ਆਫ਼ ਪੁਲਿਸ, ਜਲੰਧਰ ਦੇ ਨਿਗਰਾਨੀ ਹੇਠ ਐਸ.ਪੀ. ਨੌਰਥ ਆਤਿਸ਼ ਭਾਟੀਆ ਵਲੋਂ ਰੇਲਵੇ ਸਟੇਸ਼ਨ 'ਤੇ ਕੋਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਇਹ ਆਪਰੇਸ਼ਨ ਥਾਣਾ ਡਵੀਜ਼ਨ ਨੰਬਰ 3 ਦੇ SHO, ਰੇਲਵੇ ਪ੍ਰੋਟੈਕਸ਼ਨ ਫੋਰਸ, ਐਂਟੀ ਸਾਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਚਲਾਇਆ ਗਿਆ।
ਆਪਰੇਸ਼ਨ ਤੋਂ ਪਹਿਲਾਂ ਸਾਰੀ ਟੀਮ ਨੂੰ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ 200 ਤੋਂ ਵੱਧ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਜਲੰਧਰ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਅਮਾਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।