JALANDHAR WEATHER

ਸੀਰੀਆ 'ਚ ਵਾਪਰ ਰਹੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ

ਨਵੀਂ ਦਿੱਲੀ, 17 ਜੁਲਾਈ-ਸੀਰੀਆ ਵਿਚ ਇਜ਼ਰਾਈਲੀ ਹਵਾਈ ਹਮਲਿਆਂ 'ਤੇ ਭਾਰਤ ਦੇ ਰੁਖ਼ 'ਤੇ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਸੀਰੀਆ ਵਿਚ ਵਾਪਰ ਰਹੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਚਾਹੁੰਦੇ ਹਾਂ ਕਿ ਦੇਸ਼ ਵਿਚ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਵਾਪਸ ਆਵੇ। ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਇਕ ਅਜਿਹਾ ਮਾਮਲਾ ਹੈ, ਜਿਸ 'ਤੇ ਦੋਵਾਂ ਧਿਰਾਂ ਵਿਚਕਾਰ ਚਰਚਾ ਚੱਲ ਰਹੀ ਹੈ। ਜਦੋਂ ਕੁਝ ਅੰਤਿਮ ਰੂਪ ਦਿੱਤਾ ਜਾਵੇਗਾ ਤਾਂ ਅਸੀਂ ਜਾਣਕਾਰੀ ਸਾਂਝੀ ਕਰਾਂਗੇ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਸਾਲ 20 ਜਨਵਰੀ ਤੋਂ ਲੈ ਕੇ ਕੱਲ੍ਹ ਤੱਕ, ਲਗਭਗ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਭਾਰਤੀ ਨਾਗਰਿਕ ਵਪਾਰਕ ਉਡਾਣ ਰਾਹੀਂ ਆਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ