ਦਿੱਲੀ-ਐਨ.ਸੀ.ਆਰ. ਵਿਚ ਭਾਰੀ ਮੀਂਹ

ਨਵੀਂ ਦਿੱਲੀ, 17 ਜੁਲਾਈ - ਦਿੱਲੀ-ਐਨ.ਸੀ.ਆਰ. ਅੱਜ ਸਵੇਰ ਤੋਂ ਹੀ ਬੱਦਲਵਾਈ ਸੀ। ਸ਼ਾਮ ਤੱਕ ਅਸਮਾਨ 'ਤੇ ਕਾਲੇ ਬੱਦਲ ਛਾਏ ਰਹੇ ਅਤੇ ਤੇਜ਼ ਹਵਾਵਾਂ ਚੱਲਣ ਲੱਗੀਆਂ। ਦਿੱਲੀ ਦਾ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਵਿਚ ਵੀ ਮੀਂਹ ਪੈ ਰਿਹਾ ਹੈ ਅਤੇ ਹਲਕੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਦਿੱਲੀ ਵਿਚ ਵੀ ਮੀਂਹ ਦਾ ਦੌਰ ਜਾਰੀ ਹੈ। ਦਿੱਲੀ ਸਮੇਤ ਐਨ.ਸੀ.ਆਰ. ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਤਾਪਮਾਨ ਵਿਚ ਥੋੜ੍ਹਾ ਬਦਲਾਅ ਆਇਆ ਹੈ। ਰਾਜਧਾਨੀ ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਇਨ੍ਹਾਂ ਦਿਨਾਂ ਵਿਚ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਇਕ ਪਾਸੇ ਲੋਕਾਂ ਨੂੰ ਨਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਲਗਾਤਾਰ ਚੱਲ ਰਹੀਆਂ ਹਨ। ਵੀਰਵਾਰ ਦੇਰ ਸ਼ਾਮ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿਚ ਮੀਂਹ ਸ਼ੁਰੂ ਹੋ ਗਿਆ, ਜਿਸ ਕਾਰਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨ.ਸੀ.ਆਰ. ਵਿਚ ਕੁਝ ਦਿਨਾਂ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ।