ਸੰਯੁਕਤ ਕਿਸਾਨ ਮੋਰਚੇ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਸ਼ੁਰੂ

ਚੰਡੀਗੜ੍ਹ, 18 ਜੁਲਾਈ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਵਲੋਂ, ਜੋ ਅੱਜ ਸਿਆਸੀ ਪਾਰਟੀਆਂ ਦੀ ਸਰਬ ਪਾਰਟੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਚ ਸੱਦੀ ਗਈ ਸੀ, ਉਸ ਵਿਚ ਇਸ ਸਮੇਂ ਤੱਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਬਾਕੀ ਤਕਰੀਬਨ ਸਾਰੀ ਪਾਰਟੀਆਂ ਦੇ ਆਗੂ ਪੁੱਜ ਚੁੱਕੇ ਹਨ। ਇਨ੍ਹਾਂ ਪਾਰਟੀਆਂ ਵਿਚ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਪੰਜ ਮੈਂਬਰੀ ਕਮੇਟੀ ਤੋਂ ਇਲਾਵਾ ਸੀ.ਪੀ.ਆਈ. ਐਮ., ਸੀ.ਪੀ.ਆਈ. ਅਤੇ ਹੋਰ ਕਾਮਰੇਡ ਜਥੇਬੰਦੀਆਂ ਦੇ ਆਗੂ ਵੀ ਅੱਜ ਦੀ ਚਰਚਾ ਵਿਚ ਹਿੱਸਾ ਲੈਣ ਲਈ ਪੁੱਜੇ ਹਨ।
ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਅਤੇ ਰਮਿੰਦਰ ਸਿੰਘ ਪਟਿਆਲਾ ਵਲੋਂ ਸਮੁੱਚੀ ਕਾਰਵਾਈ ਨੂੰ ਚਲਾਇਆ ਜਾ ਰਿਹਾ ਹੈ। ਵਿਸ਼ੇਸ਼ ਕਰ ਇਸ ਮੀਟਿੰਗ ਵਿਚ ਪੰਜਾਬ ਨੂੰ ਕਿਵੇਂ ਬਚਾਇਆ ਜਾਵੇ, ਮੁੱਦੇ ’ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਸ ਵਿਸ਼ੇਸ਼ ਇਕੱਤਰਤਾ ਵਿਚ ਲੈਂਡ ਪੂਲਿੰਗ ਨੀਤੀ, ਪੰਜਾਬ ਦੇ ਪਾਣੀਆਂ ਦਾ ਸੰਕਟ ਅਤੇ ਵੰਡ ਨਾਲ ਸੰਬੰਧਿਤ ਮਾਮਲਾ, ਅਮਰੀਕਾ ਅਤੇ ਹੋਰ ਮੁਲਕਾਂ ਨਾਲ ਮੁਫ਼ਤ ਟਰੇਡ ਸਮਝੌਤਾ ਅਤੇ ਸਹਿਕਾਰੀ ਸਭਾਵਾਂ ਦੀ ਹਾਲਤ ਆਦਿ ਮੁੱਖ ਮੁੱਦੇ ਰੱਖੇ ਗਏ ਹਨ।