JALANDHAR WEATHER

ਪੰਜਾਬ ਨੂੰ ਬਣਾਇਆ ਜਾਵੇਗਾ ਭਿਖਾਰੀ ਮੁਕਤ ਸੂਬਾ- ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜੁਲਾਈ- ਅੱਜ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਿਖਾਰੀਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਤੇ ‘ਆਪ’ ਪੰਜਾਬ ਨੂੰ ਭਿਖਾਰੀ ਮੁਕਤ ਸੂਬਾ ਬਣਾ ਕੇ ਰਹੇਗੀ। ਉਨ੍ਹਾਂ ਪ੍ਰਸ਼ਾਸਨ ਵਲੋਂ ਭਿਖਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਦਿਨਾਂ ’ਚ 40 ਤੋਂ ਵੱਧ ਬੱਚਿਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 9 ਮਹੀਨਿਆਂ ਵਿਚ 367 ਬੱਚਿਆਂ ਦਾ ਰੈਸਕਿਊ ਕੀਤਾ ਗਿਆ ਹੈ। 183 ਬੱਚਿਆਂ ਨੂੰ ਭੀਖ ਤੋਂ ਹਟਾ ਸਕੂਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ, 13 ਬੱਚਿਆਂ ਨੂੰ ਆਂਗਣਵਾੜੀ ਭੇਜਿਆ ਗਿਆ ਹੈ ਤੇ 17 ਬੱਚੇ ਬਾਲ ਘਰਾਂ ਵਿਚ ਭੇਜੇ ਗਏ ਹਨ। ਉਨ੍ਹਾਂ ਅੱਗੇ ਦੱਸਿਆ 350 ਦੇ ਕਰੀਬ ਬੱਚੇ ਮਾਪਿਆਂ ਨੂੰ ਸੌਂਪੇ ਜਾ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ