ਰਣਜੀਤ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ

ਖਰੜ, 18 ਜੁਲਾਈ- ਖਰੜ ਤੋਂ ਅਕਾਲੀ ਦਲ ਦੇ ਮੌਜੂਦਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਇਸ ਸੰਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਵਿਚ ਲਿਖਿਆ ਹੈ। ਦੱਸ ਦੇਈਏ ਕਿ ਰਣਜੀਤ ਸਿੰਘ ਗਿੱਲ ਗਿਲਕੋ ਦੇ ਮਾਲਕ ਹਨ ਤੇ 2017 ਤੇ 2022 ਵਿਚ ਖਰੜ ਤੋਂ ਚੋਣ ਲੜ ਚੁੱਕੇ ਹਨ।