ਮੁਹਾਲੀ ਪੁਲਿਸ ਵਲੋਂ 1 ਕੁਇੰਟਲ 35 ਕਿਲੋ ਭੁੱਕੀ ਪੋਸਤ ਸਮੇਤ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 18 ਜੁਲਾਈ-ਨਸ਼ਿਆਂ ਖਿਲਾਫ ਮੁਹਾਲੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। 1 ਕੁਇੰਟਲ 35 ਕਿਲੋ ਭੁੱਕੀ ਪੋਸਤ ਸਮੇਤ ਇਕ ਵਿਅਕਤੀ ਗ੍ਰਿਫਤਾਰ ਕੀਤਾ ਹੈ ਤੇ 2 ਵਿਅਕਤੀ ਫਰਾਰ ਹੋ ਗਏ ਹਨ। ਮੁਹਾਲੀ ਅਧੀਨ ਆਉਂਦੇ ਪਿੰਡ ਸੇਖਣ ਮਾਜਰਾ ਤੋਂ 72 ਸਾਲਾ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਮਜੀਤ ਸਿੰਘ ਅਤੇ ਇਕਬਾਲ ਸਿੰਘ ਨਾਮ ਦੇ ਸ਼ਖਸ ਦੀ ਭਾਲ ਕੀਤੀ ਜਾ ਰਹੀ ਹੈ। ਇਹ ਲੰਬੇ ਸਮੇਂ ਤੋਂ ਭੁੱਕੀ ਦੀ ਸਪਲਾਈ ਦਾ ਕੰਮ ਕਰਦੇ ਹਨ। NDPS ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਤੂੜੀ ਵਾਲੇ ਕਮਰੇ ਵਿਚੋਂ ਤਲਾਸ਼ੀ ਦੌਰਾਨ ਪੁਲਿਸ ਨੇ ਇਹ ਨਸ਼ਾ ਬਰਾਮਦ ਕੀਤਾ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਅਫੀਮ ਅਤੇ ਨਸ਼ੀਲੀਆਂ ਗੋਲੀਆਂ ਹੁਣ ਤਕ ਬਰਾਮਦ ਕੀਤੀਆਂ ਹਨ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਚਲਾਇਆ ਗਿਆ ਹੈ।