ਲੈਂਡ ਪੂਲਿੰਗ ਪਾਲਸੀ ਵਾਲੇ ਜ਼ਿਲ੍ਹਿਆਂ ’ਚ 30 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ
ਚੰਡੀਗੜ੍ਹ, 18 ਜੁਲਾਈ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਸੱਦੀ ਗਈ ਮੀਟਿੰਗ ਦੇ ਵਿਚ 10 ਦੇ ਕਰੀਬ ਰਾਜਨੀਤਿਕ ਪਾਰਟੀਆਂ ਦੇ ਆਗੂ ਪੁੱਜੇ ਪਰ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਇਸ ਵਿਚ ਸ਼ਾਮਿਲ ਨਹੀਂ ਹੋਇਆ। ਇਸੇ ਦੌਰਾਨ ਸਾਰੇ ਹੀ ਚਾਰੇ ਮੁੱਦਿਆਂ ਬਾਰੇ ਸਮੁੱਚੀਆਂ ਪਾਰਟੀਆਂ ਦੇ ਮੈਂਬਰਾਂ ਨੇ ਇਕਜੁੱਟ ਹੋ ਕੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਤੇ ਇਸ ਦੇ ਨਾਲ ਹੀ ਇਹ ਵੀ ਫ਼ੈਸਲਾ ਕੀਤਾ ਗਿਆ ਕਿ 30 ਜੁਲਾਈ ਨੂੰ ਪੰਜਾਬ ਦੀਆਂ ਸਾਰਿਆਂ ਥਾਵਾਂ ’ਤੇ ਜਿਥੇ ਲੈਂਡ ਪੂਲਿੰਗ ਪਾਲਸੀ ਲਾਗੂ ਹੋਈ ਹੈ, ਉਨ੍ਹਾਂ ਜ਼ਿਲ੍ਹਿਆਂ ਦੇ ਵਿਚ ਟਰੈਕਟਰ ਮਾਰਚ, ਝੰਡਾ ਮਾਰਚ ਤੇ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ।