JALANDHAR WEATHER

ਦਿੱਲੀ ਕਮੇਟੀ ਦੇ ਮੁੜ ਜਨਰਲ ਸਕੱਤਰ ਬਣਨ ਮਗਰੋਂ ਕਾਹਲੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੜ ਜਨਰਲ ਸਕੱਤਰ ਬਣਨ ਉਪਰੰਤ ਜਗਦੀਪ ਸਿੰਘ ਕਾਹਲੋਂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਅਕਾਲ ਪੁਰਖ਼ ਦਾ ਸ਼ੁਕਰਾਨਾ ਕੀਤਾ।


ਸ. ਕਾਹਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲ ਪੁਰਖ਼ ਦੀ ਰਹਿਮਤ ਨਾਲ ਉਹ ਬੀਤੇ ਦਿਨੀਂ ਹੋਈ ਚੋਣ ਵਿਚ ਮੁੜ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣੇ ਗਏ ਹਨ। ਇਸੇ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਵਾਸਤੇ ਉਹ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਅਕਾਲ ਪੁਰਖ ਦਾ ਕੋਟਿ-ਕੋਟਿ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵਲੋਂ ਸੌਂਪੀ ਸੇਵਾ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪੂਰੇ ਸਮਰਪਣ ਤੇ ਇਮਾਨਦਾਰੀ ਨਾਲ ਸੰਗਤ ਦੀ ਸੇਵਾ ਕਰਦੇ ਰਹਿਣਗੇ।


ਉਨ੍ਹਾਂ ਕਿਹਾ ਕਿ ਕੌਮ ਦੀ ਸੇਵਾ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦਿਨ ਰਾਤ ਡੱਟ ਕੇ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਲੰਗਰ ਸੇਵਾ ਤੋਂ ਲੈ ਕੇ ਕਿਸਾਨੀ ਸੰਘਰਸ਼ ਵਿਚ ਸੇਵਾ ਅਤੇ ਹੁਣ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਗੁਰਦੁਆਰਾ ਕਮੇਟੀ ਕ੍ਰਾਂਤੀਕਾਰੀ ਕੰਮ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ