JALANDHAR WEATHER

ਵਾਲਮੀਕਿ ਭਾਈਚਾਰੇ ਵਲੋਂ ਆਪ ਵਿਧਾਇਕ ਜਸਬੀਰ ਸਿੰਘ ਸੰਧੂ ਖਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 18 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕੀ ਭਾਈਚਾਰੇ ਵਲੋਂ ਅੱਜ ਸਥਾਨਕ ਭੰਡਾਰੀ ਪੁੱਲ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਹਲਕਾ ਪੱਛਮੀ ਤੋਂ ਵਿਧਾਇਕ ਜਸਬੀਰ ਸਿੰਘ ਸੰਧੂ ਵਲੋਂ ਇਲਾਕੇ ’ਚ ਲਗਾਏ ਗਏ ਫਲੈਕਸ ਬੋਰਡਾਂ ਉੱਤੇ ਵਾਲਮੀਕਿ ਤੀਰਥ ਦੀ ਬੇਅਦਬੀ ਕਰਨ ਦੇ ਰੋਸ ਵਜੋਂ ਸੀ। ਵਾਲਮੀਕੀ ਭਾਈਚਾਰੇ ਦੇ ਆਗੂਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਉਸ ਦੇ ਸਾਥੀਆਂ ਵਲੋਂ ਫਲੈਕਸ ਬੋਰਡਾਂ ਉੱਤੇ ਭਗਵਾਨ ਵਾਲਮੀਕੀ ਤੀਰਥ ਦੀ ਬੇਅਦਬੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜਦ ਤੱਕ ਪੁਲਿਸ ਪ੍ਰਸ਼ਾਸਨ ਵਲੋਂ ਵਿਧਾਇਕ ਅਤੇ ਉਸ ਦੇ ਸਾਥੀਆਂ ਖਿਲਾਫ਼ ਬੇਅਦਬੀ ਦਾ ਪਰਚਾ ਦਰਜ ਨਹੀਂ ਕੀਤਾ ਜਾਂਦਾ, ਤਦ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ