ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5000 ਕਰੋੜ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ-ਪੱਥਰ ਰੱਖਿਆ

ਦੁਰਗਾਪੁਰ (ਪੱਛਮੀ ਬੰਗਾਲ), 18 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੁਰਗਾਪੁਰ ਵਿਖੇ 5000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ-ਪੱਥਰ ਰੱਖਿਆ ਹੈ ਤੇ ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰੋਜੈਕਟਾਂ ਵਿਚ ਵੱਖ-ਵੱਖ ਖੇਤਰ ਸ਼ਾਮਿਲ ਹਨ ਜਿਵੇਂ ਤੇਲ ਅਤੇ ਗੈਸ, ਬਿਜਲੀ, ਸੜਕ ਅਤੇ ਰੇਲ ਆਦਿ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਨੂੰ ਸੰਬੋਧਨ ਦੌਰਾਨ ਕਿਹਾ ਕਿ ਪੱਛਮੀ ਬੰਗਾਲ ਵਿਚ ਰੇਲ ਸੰਪਰਕ ਨੂੰ ਬਿਹਤਰ ਬਣਾਉਣ ਲਈ ਬਹੁਤ ਕੰਮ ਕੀਤਾ ਗਿਆ ਹੈ। ਪੱਛਮੀ ਬੰਗਾਲ ਦੇਸ਼ ਦੇ ਉਨ੍ਹਾਂ ਰਾਜਾਂ ਵਿਚੋਂ ਇਕ ਹੈ, ਜਿਥੇ ਵੰਦੇ ਭਾਰਤ ਟ੍ਰੇਨਾਂ ਵੱਡੀ ਗਿਣਤੀ ਵਿਚ ਚਲਾਈਆਂ ਜਾ ਰਹੀਆਂ ਹਨ। ਕੋਲਕਾਤਾ ਮੈਟਰੋ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਅੱਜ, ਦੋ ਨਵੇਂ ਰੇਲਵੇ ਓਵਰਬ੍ਰਿਜ ਪੱਛਮੀ ਬੰਗਾਲ ਨੂੰ ਸਮਰਪਿਤ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੁਰਗਾਪੁਰ ਅਤੇ ਰਘੂਨਾਥਪੁਰ ਵਿਚ ਫੈਕਟਰੀਆਂ ਨੂੰ ਨਵੀਂ ਤਕਨਾਲੋਜੀ ਨਾਲ ਲੈਸ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ 1500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਮੈਂ ਪੱਛਮੀ ਬੰਗਾਲ ਦੇ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦੇ ਪੂਰਾ ਹੋਣ 'ਤੇ ਵਧਾਈ ਦਿੰਦਾ ਹਾਂ। ਅਸੀਂ 2047 ਤੱਕ 'ਵਿਕਸਤ ਭਾਰਤ' ਬਣਾਉਣ ਦੇ ਸੰਕਲਪ ਨਾਲ ਕੰਮ ਕਰ ਰਹੇ ਹਾਂ।