JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਜ਼ਿਲ੍ਹੇ ਦੇ 2 ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਚੰਡੀਗੜ੍ਹ, 18 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਹੇਠ ਲਿਖੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਦੱਸ ਦਈਏ ਕਿ ਸੰਗਰੂਰ ਦੇ ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ ਤੇ ਸ. ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ